ਆਪ ਦੀ ਸਰਕਾਰ ਬਣਦੇ ਹੀ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਹੋਈ ਸਖ਼ਤ - ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ
ਪਟਿਆਲਾ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ (Aam Aadmi Party government) ਆਉਣ ‘ਤੇ ਪੁਲਿਸ ਪ੍ਰਸ਼ਾਸਨ ਵੀ ਸਖ਼ਤੀ ਵਰਤਦਾ ਨਜ਼ਰ ਆ ਰਿਹਾ ਹੈ। ਬੀਤੇ ਦਿਨੀਂ ਪੁਲਿਸ ਨੇ ਸਨੌਰੀ ਅੱਡਾ ਦੇ ਇਲਾਕੇ ਵਿੱਚ ਛਾਪੇਮਾਰੀ ਕੀਤੀ ਗਈ ਹੈ। ਇਸ ਛਾਪੇਮਾਰੀ ਦੌਰਾਨ ਪੁਲਿਸ (Police) ਨੇ ਕੁਝ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ। ਇਸ ਮੌਕੇ ਆਮ ਆਦਮੀ ਪਰਾਟੀ (Aam Aadmi Party) ਦੇ ਆਗੂ ਤਾਂਜਿੰਦਰ ਮਹਿਤਾ ਨੇ ਦੱਸਿਆ ਕਿ ਇਲਾਕੇ ਵਿੱਚ ਨਸ਼ੇ ਦੀ ਵੱਡੇ ਪੱਧਰ ‘ਤੇ ਸਪਲਾਈ ਹੁੰਦੀ ਹੈ ਅਤੇ ਹੁਣ ਸਾਡੀ ਸਰਕਾਰ ਆਉਣ ‘ਤੇ ਇਸ ਸਪਲਾਈ ਨੂੰ ਬਿਲਕੁਲ ਬੰਦ ਕਰ ਦਿੱਤਾ ਜਾਵੇਗਾ। ਜਿਸ ਲਈ ਸਰਕਾਰ ਵੱਲੋਂ ਪੁਲਿਸ (Police) ਨੂੰ ਸਖ਼ਤ ਆਰਡਰ ਜਾਰੀ ਕਰ ਦਿੱਤੇ ਗਏ ਹਨ।
Last Updated : Feb 3, 2023, 8:20 PM IST