ਆਸ਼ਾ ਵਰਕਰਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। - ਆਸ਼ਾ ਵਰਕਰ ਅੰਮ੍ਰਿਤਸਰ ਪ੍ਰਦਰਸ਼ਨ
ਅੰਮ੍ਰਿਤਸਰ: ਆਸ਼ਾ ਵਰਕਰਾਂ ਵੱਲੋਂ ਅੰਮ੍ਰਿਤਸਰ ਵਿੱਚ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਵੱਲੋਂ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਵੀ ਗੁੱਸਾ ਪ੍ਰਗਟ ਕੀਤਾ ਗਿਆ। ਪੰਜਾਬ ਵਿੱਚ ਭਾਵੇਂ ਸਰਕਾਰ ਬਦਲ ਗਈ ਹੈ ਪਰ ਵੱਖ-ਵੱਖ ਵਰਗਾਂ ਦੇ ਲੋਕਾਂ ਵੱਲੋਂ ਧਰਨੇ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ।
Last Updated : Feb 3, 2023, 8:22 PM IST