ਪੁਰਾਣੀ ਰੰਜਿਸ਼ ਨੂੰ ਲੈ ਕੇ ਔਰਤ ਦੀ ਕੀਤੀ ਕੁੱਟਮਾਰ - woman over an old feud
ਪਟਿਆਲਾ: ਜ਼ਿਲ੍ਹੇ ਦੇ ਪਿੰਡ ਭਾਦਸੋਂ (Bhadson village of the district) 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਔਰਤ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਮੁਲਜ਼ਮਾਂ ਨੇ ਪੀੜਤ ਔਰਤ ਦੇ ਵਾਲ ਤੱਕ ਕੱਟ ਦਿੱਤੇ ਗਏ। ਮੀਡੀਆ ਨਾਲ ਗੱਲਬਾਤ ਦੌਰਾਨ ਪੀੜਤ ਔਰਤ ਬੀਨਾ ਜੋਸ਼ੀ ਨੇ ਦੱਸਿਆ ਕਿ ਉਸ ਦਾ ਆਪਣੀ ਭਰਜਾਈ ਨਾਲ ਪਹਿਲਾਂ ਤੋਂ ਹੀ ਝਗੜਾ ਚੱਲ ਰਿਹਾ ਸੀ। ਬੀਤੀ ਦੇਰ ਸ਼ਾਮ ਉਸ ਦੀ ਭਰਜਾਈ ਏਕਤਾ ਜੋਸ਼ੀ ਦੋ ਹੋਰ ਔਰਤਾਂ (Women) ਨਾਲ ਮੇਰੇ ਘਰ ਆਈ ਅਤੇ ਮੇਰੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਉਸ ਦਾ ਲੜਕਾ ਵੀ ਉੱਥੇ ਪਹੁੰਚ ਗਿਆ ਅਤੇ ਮੇਰੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਸ ਨੇ ਕੈਂਚੀ ਨਾਲ ਮੇਰੇ ਵਾਲ ਵੀ ਕੱਟ ਦਿੱਤੇ।
Last Updated : Feb 3, 2023, 8:19 PM IST