ਰੇਲਵੇ ਸਟੇਸ਼ਨ ‘ਤੇ ਚਾਹ ਦੀ ਸਟਾਲ ਵਾਲੇ ਵਿਅਕਤੀ 'ਤੇ ਹਮਲਾ - CCTV cameras at the railway station
ਫਰੀਦਕੋਟ: ਬੇਸ਼ੱਕ ਪੰਜਾਬ ਵਿੱਚ ਸਰਕਾਰ (Government in Punjab) ਬਦਲ ਚੁੱਕੀ ਹੈ, ਪਰ ਅੱਜ ਵੀ ਪੰਜਾਬ ਅੰਦਰ ਗੁੰਡਾ ਰਾਜ ਉਸੇ ਤਰ੍ਹਾਂ ਜਾਰੀ ਹੈ। ਇਸ ਦੀ ਤਾਜ਼ਾ ਮਿਸਾਲ ਫ਼ਰੀਦਕੋਟ (Faridkot) ਤੋਂ ਸਾਹਮਣੇ ਆਈ ਹੈ। ਜਿੱਥੇ ਰੇਲਵੇ ਸਟੇਸ਼ਨ ‘ਤੇ ਚਾਹ ਦੀ ਸਟਾਲ (Tea stalls at the train station) ਲਗਾਉਣ ਵਾਲੇ ਇੱਕ ਦੁਕਾਨਦਾਰ ‘ਤੇ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ ਜ਼ਖ਼ਮੀ ਹੋਏ ਦਿਨੇਸ਼ ਕੁਮਾਰ ਨੇ ਦੱਸਿਆ ਕਿ ਇਹ ਹਮਲਾ ਕਿਸੇ ਨੇ ਕੀਤਾ ਅਤੇ ਕਿਉਂ ਕੀਤਾ ਇਸ ਦੀ ਵਜ੍ਹਾਂ ਉਨ੍ਹਾਂ ਨੂੰ ਵੀ ਨਹੀਂ ਪਤਾ, ਉਧਰ ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਰੇਲਵੇ ਸਟੇਸ਼ਨ ‘ਤੇ ਲੱਗੇ ਸੀਸੀਟੀਵੀ ਕੈਮਰਿਆਂ (CCTV cameras at the railway station) ਦੀ ਜਾਂਚ ਪੜਤਾਲ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰ ਰਹੀ ਹੈ।
Last Updated : Feb 3, 2023, 8:21 PM IST