ਹਰਿਆਣਾ ਦੇ ਮੰਤਰੀ ਅਨਿਲ ਵਿਜ਼ ਨੇ ਕਾਂਗਰਸ 'ਤੇ ਸਾਧੇ ਤਿੱਖੇ ਨਿਸ਼ਾਨੇ - ਕਾਂਗਰਸ ਪ੍ਰਧਾਨ ਸੋਨੀਆ ਗਾਂਧੀ
ਹਰਿਆਣਾ: ਇਕ ਸੀਨੀਅਰ ਨੇਤਾ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਪਾਰਟੀ ਇਕਾਈਆਂ ਦੇ ਪ੍ਰਧਾਨਾਂ ਨੂੰ ਕਾਂਗਰਸ ਦੀਆਂ ਸੂਬਾਈ ਇਕਾਈਆਂ ਦੇ ਪੁਨਰਗਠਨ ਦੀ ਸਹੂਲਤ ਲਈ ਅਸਤੀਫਾ ਦੇਣ ਲਈ ਕਿਹਾ ਹੈ। ਇਸ 'ਤੇ ਨਿਸ਼ਾਨਾ ਸਾਧਦੇ ਹੋਏ ਹਰਿਆਣਾ ਦੇ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕਾਂਗਰਸ ਦੇਸ਼ ਵਿੱਚੋ ਖ਼ਤਮ ਹੋ ਚੁੱਕੀ ਹੈ। ਹੁਣ ਤਾਂ ਬਸ ਕਾਂਗਰਸ ਇਕ ਦੂਸਰੇ 'ਤੇ ਦੋਸ਼ ਲਗਾ ਰਹੀ ਹੈ। ਜਿਸ ਨਾਲ ਇਹ ਆਪਣੀਆਂ ਕਮਜ਼ੋਰੀਆਂ ਨੂੰ ਲਕਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੌਣ ਦੋਸ਼ੀ ਹੈ ਕੌਣ ਨਹੀਂ ਹੈ, ਇਹ ਸਭ ਜਨਤਾ ਦੇਖ ਰਹੀ ਹੈ।
Last Updated : Feb 3, 2023, 8:20 PM IST