ਕਾਂਗਰਸੀ ਉਮੀਦਵਾਰ ਸੁਨੀਲ ਦੱਤੀ ਦੇ ਬੇਟੇ ਦੀ ਗੱਡੀ ’ਤੇ ਹਮਲਾ, ਜਾਂਚ ਚ ਜੁੱਟੀ ਪੁਲਿਸ - Attack on the car of congress candidate Sunil Dutti's son
ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ 2022 ਦੀ ਵੋਟਿੰਗ ਸਵੇਰ ਅੱਠ ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਹੋਈ। ਇਸ ਦੌਰਾਨ ਜਿੱਥੇ ਵੋਟਰਾਂ ਨੇ ਆਪਣੀ ਵੋਟ ਪਾਈ ਉੱਥੇ ਹੀ ਪੁਲਿਸ ਵੱਲੋਂ ਹਰ ਸ਼ੱਕੀ ਵਿਅਕਤੀ ਤੇ ਨਜ਼ਰ ਰੱਖੀ ਗਈ। ਪਰ ਦੂਜੇ ਪਾਸੇ ਵਿਧਾਨ ਸਭਾ ਹਲਕਾ ਉੱਤਰੀ ਤੋਂ ਕਾਂਗਰਸੀ ਵਿਧਾਇਕ ਅਤੇ ਕਾਂਗਰਸੀ ਉਮੀਦਵਾਰ ਸੁਨੀਲ ਦੱਤੀ ਦੀ ਬੇਟੇ ਦੀ ਗੱਡੀ ’ਤੇ ਕੁਝ ਸ਼ਰਾਰਤੀ ਤੱਤਾਂ ਵੱਲੋਂ ਹਮਲਾ ਕੀਤਾ ਗਿਆ। ਇਸ ਸਬੰਧੀ ਪੁਲਿਸ ਅਧਿਕਾਰੀ ਗੁਰਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਰ ਸ਼ੱਕੀ ਵਿਅਕਤੀ ਉੱਤੇ ਖ਼ਾਸ ਨਜ਼ਰ ਰੱਖੀ ਜਾ ਰਹੀ ਹੈ, ਨਾਲ ਹੀ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੋ ਸੁਨੀਲ ਦੱਤੀ ਦੇ ਬੇਟੇ ਦੀ ਗੱਡੀ ’ਤੇ ਜੋ ਹਮਲਾ ਹੋਇਆ ਉਸਦੀ ਵੀ ਜਾਂਚ ਕੀਤੀ ਜਾ ਰਹੀ ਹੈ।
Last Updated : Feb 3, 2023, 8:17 PM IST