2 ਨੌਜਵਾਨਾਂ ਦੇ ਕਤਲ ਮਾਮਲੇ 'ਚ ਪੁਲਿਸ ਨੇ ਮੁੱਖ ਮੁਲਜ਼ਮ ਕੀਤਾ ਗ੍ਰਿਫ਼ਤਾਰ - two youngman shoot at ajeet road
ਬਠਿੰਡਾ: ਚਾਰ ਮਹੀਨੇ ਪਹਿਲਾਂ ਗੋਲੀ ਕਾਂਡ ਦੇ ਮੁੱਖ ਦੋਸ਼ੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਅਜੀਤ ਰੋਡ ਤੇ ਪਾਰਕ ਨੇੜੇ 4 ਮਹੀਨੇ ਪਹਿਲਾਂ ਸ਼ਰੇਆਮ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕੀਤਾ ਗਿਆ ਸੀ ਜਦ ਕਿ ਦੂਸਰੇ ਨੌਜਵਾਨ ਦੀ ਇਲਾਜ਼ ਦੌਰਾਨ ਹਸਪਤਾਲ 'ਚ ਮੌਤ ਹੋ ਗਈ ਸੀ। ਨਾਲ ਹੀ ਮੁਲਜ਼ਮਾਂ ਕੋਲੋਂ ਬਾਰਾਂ ਬੋਰ ਦੇ 4 ਕਾਰਤੂਸ ਬਰਾਮਦ ਕੀਤੇ ਗਏ ਹਨ ਅਤੇ ਪੁਲਿਸ ਵੱਲੋਂ ਉਸ ਨੂੰ ਰਿਮਾਂਡ 'ਤੇ ਲਿਆ ਗਿਆ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਆਸਵੰਤ ਸਿੰਘ ਨੇ ਕਿਹਾ ਕਿ ਇਸ ਗੋਲੀ ਕਾਂਡ ਵਿੱਚ ਸ਼ਾਮਲ ਚਰਨਜੀਤ ਸਿੰਘ ਵਾਸੀ ਦਿਓਣ ਨੂੰ ਬਠਿੰਡਾ ਪੁਲਿਸ ਨੇ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਨ੍ਹਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲਿਸ ਵੱਲੋਂ ਲਗਾਤਾਰ ਇਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ ਅਤੇ ਬੀਤੇ ਦਿਨੀਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਚਰਨਜੀਤ ਸਿੰਘ ਆਪਣੇ ਘਰ ਆ ਰਿਹਾ ਹੈ। ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਵੱਲੋਂ ਦਿਉਣ ਪਿੰਡ ਵਿੱਚ ਜਦੋਂ ਰੇਡ ਕੀਤੀ ਤਾਂ ਦਾਣਾ ਮੰਡੀ ਕੋਲੋਂ ਚਰਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਕੋਲੋਂ 4 ਬਾਰਾਂ ਬੋਰ ਦੇ ਕਾਰਤੂਸ ਬਰਾਮਦ ਹੋਏ ਹਨ।
Last Updated : Feb 3, 2023, 8:17 PM IST