ਵੱਧ ਰਹੀਆਂ ਤੇਲ ਕੀਮਤਾਂ ਕਾਰਨ ਮੱਚੀ ਹਾਹਾਕਾਰ, ਲੋਕਾਂ ਨੇ ਕਹਿ ਦਿੱਤੀਆਂ ਇਹ ਗੱਲਾਂ - petrol and diesel prices
ਬਠਿੰਡਾ: ਹਰ ਰੋਜ਼ ਵਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੋਂ ਹੁਣ ਹਰ ਵਰਗ ਪ੍ਰੇਸ਼ਾਨ ਨਜ਼ਰ ਆ ਰਿਹਾ ਹੈ। ਬਠਿੰਡਾ ਵਿੱਚ ਪੈਟਰੋਲ ਦੀ ਕੀਮਤ ਕਰੀਬ 104 ਰੁਪਏ ਪ੍ਰਤੀ ਲਿਟਰ ਪਹੁੰਚ ਗਈ ਹੈ ਜਿਸ ਕਾਰਨ ਆਮ ਲੋਕ ਕਾਫੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਹਰ ਚੀਜ਼ ਪ੍ਰਭਾਵਿਤ ਹੋ ਰਹੀ ਹੈ ਤੇ ਮਹਿੰਗਾਈ ਦੀ ਦਰ ਲਗਾਤਾਰ ਵਧਦੀ ਤੁਰੀ ਜਾ ਰਹੀ ਹੈ। ਆਏ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਜਿੱਥੇ ਢੋਆ ਢੁਆਈ ਦੀਆਂ ਕੀਮਤਾਂ ਵਿਚ ਵਾਧਾ ਹੋ ਰਿਹਾ ਹੈ ਉੱਥੇ ਹੀ ਹਰ ਚੀਜ਼ ਦੇ ਰੇਟ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਪਰੇਸ਼ਾਨ ਲੋਕਾਂ ਕਹਿਣਾ ਹੈ ਕਿ ਸਰਕਾਰ ਨੂੰ ਚਾਹੀਦਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਕੰਟਰੋਲ ਕਰੇ ਤਾਂ ਜੋ ਮਹਿੰਗਾਈ ਦੀ ਮਾਰ ਤੋਂ ਆਮ ਜਨਤਾ ਨੂੰ ਬਚਾਇਆ ਜਾ ਸਕੇ।
Last Updated : Feb 3, 2023, 8:22 PM IST