ਪੁਰਾਤਨ ਨਗਾਰਿਆਂ ਦੀ ਚੋਟ ਨਾਲ ਹੋਲੇ ਮਹੱਲੇ ਦੀ ਅਰੰਭਤਾ - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ
ਸ੍ਰੀ ਆਨੰਦਪੁਰ ਸਾਹਿਬ: 13 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ (Sri Anandpur Sahib) ਦੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਦੇਰ ਰਾਤ ਪੁਰਾਤਨ ਨਗਾਰਿਆਂ ਦੀ ਚੋਟ ‘ਤੇ ਹੋਲੇ ਮਹੱਲੇ ਦੀ ਅਰੰਭਤਾ ਦੀ ਅਰਦਾਸ ਕੀਤੀ ਹੈ। ਜਿਸ ਉਪਰੰਤ 14 ਮਾਰਚ ਨੂੰ ਕੀਰਤਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦਾ ਭੋਗ 16 ਮਾਰਚ ਨੂੰ ਪਵੇਗਾ ਅਤੇ ਫਿਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਸਮੇਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਬਾਕੀ ਦੇ ਗੁਰੂਧਾਮਾਂ ਦੇ ਵਿੱਚ 17 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਹੋਣਗੇ ਅਤੇ ਇਸ ਉਪਰੰਤ 19 ਮਾਰਚ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਹਰ ਸਾਲ ਦੀ ਤਰ੍ਹਾਂ ਪੁਰਾਤਨ ਰੋਹ ਰੀਤਾਂ ਦੇ ਨਾਲ ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਮਹੱਲਾ ਕੱਢਿਆ ਜਾਵੇਗਾ।
Last Updated : Feb 3, 2023, 8:19 PM IST