ਅਲਟੀਮੇਟਮ ਖ਼ਤਮ ਹੋਣ ਤੋਂ ਬਾਅਦ ਬਹਿਬਲ ਇਨਸਾਫ਼ ਮੋਰਚੇ ਨੇ ਦਿੱਤੀ ਵੱਡੀ ਚਿਤਾਵਨੀ
ਫਰੀਦਕੋਟ: ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ’ਚ ਇਨਸਾਫ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਦਾ ਪੰਜਾਬ ਸਰਕਾਰ ਨੂੰ ਦਿੱਤਾ ਗਿਆ ਅਲਟੀਮੇਟਮ ਖਤਮ ਹੋ ਗਿਆ ਹੈ। ਅਲਟੀਮੇਟਮ ਖਤਮ ਹੋਣ ਤੋਂ ਬਾਅਦ ਬਹਿਬਲਕਲਾਂ ਵਿਖੇ ਇਨਸਾਫ ਮੋਰਚੇ ਦੇ ਆਗੂਆਂ ਨੇ ਸਰਕਾਰ ਖਿਲਾਫ ਵੱਡਾ ਐਲਾਨ ਕੀਤਾ ਹੈ। ਉਹਨਾਂ ਨੇ ਕਿਹਾ ਹੈ ਕਿ 6 ਅਪ੍ਰੈਲ ਨੂੰ ਸਿੱਖ ਸੰਗਤਾਂ ਦੇ ਵੱਡਾ ਇਕੱਠ ਕਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕਰ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ 6 ਅਪ੍ਰੈਲ ਨੂੰ ਸੰਗਤਾਂ ਦਾ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਇਨਸਾਫ ਲੈਣ ਲਈ ਸੰਗਤਾਂ ਦੇ ਸਹਿਯੋਗ ਨਾਲ ਪ੍ਰੋਗਰਾਮ ਉਲੀਕੇ ਜਾਣਗੇ। ਉਹਨਾਂ ਕਿਹਾ ਕਿ ਉਸੇ ਦਿਨ ਅਣਮਿੱਥੇ ਸਮੇਂ ਤੱਕ ਰੋਡ ਜਾਮ ਵੀ ਕੀਤਾ ਜਾਵੇਗਾ।
Last Updated : Feb 3, 2023, 8:21 PM IST