ਉਮੀਦਵਾਰ ਸਰਵਨ ਸਿੰਘ ਧੁੰਨ ਦੇ ਹੱਕ 'ਚ ਭਗਵੰਤ ਮਾਨ ਨੇ ਕੀਤਾ ਸ਼ਕਤੀ ਪ੍ਰਦਰਸ਼ਨ - ਉਮੀਦਵਾਰ ਸਰਵਨ ਸਿੰਘ ਧੁੰਨ
ਤਰਨਤਾਰਨ: ਵਿਧਾਨ ਸਭਾ ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਵਨ ਸਿੰਘ ਧੁੰਨ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਵੱਲੋਂ ਸ਼ਕਤੀ ਪ੍ਰਦਰਸ਼ਨ ਕਰਦੇ ਹੋਏ ਇੱਕ ਵੱਡਾ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ ਜੋ ਕਿ ਪਿੰਡ ਸੁਰਸਿੰਘ ਤੋਂ ਸ਼ੁਰੂ ਹੋ ਕੇ ਭਿੱਖੀਵਿੰਡ ਅਮਰਕੋਟ ਅਲਗੋਂ ਕੋਠੀ ਵਲਟੋਹਾ ਲਾਖਣਾ ਖੇਮਕਰਨ ਤੋਂ ਹੁੰਦਾ ਹੋਇਆ ਪਿੰਡ ਘਰਿਆਲਾ ਆਦਿ ਤੱਕ ਪਹੁੰਚਿਆ। ਇਸ ਦੌਰਾਨ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਨਾਂ ਅਕਾਲੀ ਅਤੇ ਕਾਂਗਰਸੀਆਂ ਨੇ ਪੰਜਾਬ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ ਅਤੇ ਲੋਕ ਹੁਣ ਬਦਲਾਅ ਚਾਹੁੰਦੇ ਹਨ। ਜਿਸ ਦੀ ਨਿਸ਼ਾਨੀ ਹੈ ਮਾਝੇ ਦੇ ਲੋਕ ਜੋ ਕਿ ਇਕ ਹੜ੍ਹ ਵਾਂਗ ਆਮ ਆਦਮੀ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦ ਪੰਜਾਬ ਅੰਦਰ ਆਪ ਦਾ ਝਾੜੂ ਫਿਰੇਗਾ।
Last Updated : Feb 3, 2023, 8:12 PM IST