'84 ਸਿੱਖ ਕਤਲੇਆਮ: ਸੱਜਣ ਕੁਮਾਰ ਦੀ ਸੁਣਵਾਈ ਟਲੀ - 1984 genocide
ਨਵੀਂ ਦਿੱਲੀ : 1984 ਦੇ ਸਿੱਖ ਦੇ ਕਤਲੇਆਮ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਦੀ ਸੁਣਵਾਈ ਨੂੰ ਅੱਗੇ ਪਾ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਜਿਸ ਜੱਜ ਯਸ਼ਵੰਤ ਕੁਮਾਰ ਨੇ ਇਸ ਕੇਸ ਦੀ ਸੁਣਵਾਈ ਕਰਨੀ ਸੀ ਉਹ ਅੱਜ ਛੁੱਟੀ 'ਤੇ ਸਨ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਜਿਹੜੇ ਜੱਜ ਇਸ ਕੇਸ ਦੀ ਸੁਣਵਾਈ ਕਰ ਰਹੇ ਸਨ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਪੀੜਤਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।