'84 ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਕਦੋਂ ਮਿਲੇਗੀ : ਭੁੰਦੜ - ਬਲਵਿੰਦਰ ਸਿੰਘ ਭੁੰਦੜ
ਪੰਜਾਬ ਤੋਂ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੁੰਦੜ ਨੇ ਰਾਜ ਸਭਾ ਸੈਸ਼ਨ ਦੌਰਾਨ ਦੇਸ਼ ਵਿੱਚ ਘੱਟ ਗਿਣਤੀ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਚੁੱਕੇ। ਭੂੰਦੜ ਨੇ ਕਿਹਾ 1984 ਦੇ ਦੰਗਿਆਂ ਦਾ ਸੰਤਾਪ ਭੋਗ ਰਹੀ ਹੈ। ਉਨ੍ਹਾਂ ਨੇ ਰਾਜ ਸਭਾ ਦੇ ਸਪੀਕਰ ਤੋਂ ਪੁੱਛਿਆ ਕਿ 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ ਵੀ ਜਾਂ ਸਰਕਾਰ ਸਿਰਫ਼ ਡਰਾਮਾ ਹੀ ਕਰ ਰਹੀ ਹੈ। ਕੀ ਸਰਕਾਰ ਨੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ 1984 ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਟਾਈਮ ਬਾਂਡ ਤਿਆਰ ਹੈ?