550ਵਾਂ ਪ੍ਰਕਾਸ਼ ਪੁਰਬ: ਛੱਤੀਸਗੜ੍ਹ ਸਰਕਾਰ ਦਾ ਸਿੱਖ ਸ਼ਰਧਾਲੂਆਂ ਨੂੰ ਤੋਹਫ਼ਾ - CM chattisgarh bhupesh baghel
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਛੱਤੀਸਗੜ੍ਹ ਦੇ ਮੋਹਨ ਨਗਰ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਵੀ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸਿੱਖ ਭਾਈਚਾਰੇ ਨੂੰ ਵੱਡਾ ਤੋਹਫ਼ਾ ਦਿੱਤਾ ਤੇ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਛੱਤੀਸਗੜ੍ਹ ਸਰਕਾਰ ਰੇਲ ਦੀ ਯਾਤਰਾ ਦਾ ਖ਼ਰਚਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਰੇਲ ਮੰਤਰਾਲੇ ਨਾਲ ਗੱਲਬਾਤ ਕਰਨ ਤੋਂ ਬਾਅਦ ਰੇਲ ਦੀ ਵਿਵਸਥਾ ਕੀਤੀ ਜਾਵੇਗੀ ਤੇ ਉਹ ਕਰਤਾਰਪੁਰ ਸਾਹਿਬ ਦੇ ਆਸਾਨੀ ਨਾਲ ਦਰਸ਼ਨ ਕਰ ਸਕਣਗੇ।