ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤਾ ਜਾਵੇ ਕਮੇਟੀ ਦਾ ਗਠਨ - farmers News
ਨਵੀਂ ਦਿੱਲੀ: ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਨਵੀਂ ਪਾਰਟੀ (ਸ਼੍ਰੋਮਣੀ ਅਕਾਲੀ ਦਲ, ਡੀ) ਪਹਿਲੇ ਦਿਨ ਤੋਂ ਹੀ ਕਿਸਾਨਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਬਿੱਲ ਨੂੰ ਵਾਪਸ ਕਮੇਟੀ ਕੋਲ ਸੋਧ ਲਈ ਭੇਜਿਆ ਜਾਣਾ ਚਾਹੀਦਾ ਹੈ। ਢੀਂਡਸਾ ਨੇ ਕਿਹਾ ਕਿ ਅੱਜ ਕਿਸਾਨਾਂ ਦੇ ਅੰਦਰ ਦਰਦ ਹੈ। ਇਸ ਲਈ ਉਹ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿ ਉਹ ਵੀ ਚਾਹੁੰਦੇ ਹਨ ਕਿ MSP ਹੋਣੀ ਚਾਹੀਦੀ ਹੈ ਪਰ ਉਨ੍ਹਾਂ ਕਿਹਾ ਕਿ, ਮੈਂ ਪੁੱਛਣਾ ਚਾਹੁੰਦਾ ਹਾਂ ਕੀ ਕਦੇ ਕਿਸਾਨਾਂ ਨੂੰ MSP ਮਿਲੀ ਹੈ। ਕੋਈ ਵੀ ਸਰਕਾਰ ਹੋਵੇ ਜਦੋਂ ਵੀ ਸੱਤਾ 'ਚ ਆਈ, ਉਨ੍ਹਾਂ ਕਦੇ ਸਾਰੇ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੱਸਿਆ ਜਾਵੇ ਕਿ MSP ਦਾ ਫਾਇਦਾ ਕੀ ਹੈ। ਢੀਂਡਸਾ ਨੇ ਅਪੀਲ ਕੀਤੀ ਕਿ ਇੱਕ ਕਮੇਟੀ ਦਾ ਗਠਨ ਕੀਤਾ ਜਾਵੇ ਤਾਂ ਜੋ ਕਿਸਾਨਾਂ ਨਾਲ ਗੱਲ ਕਰਕੇ ਉਨ੍ਹਾਂ ਦੀਆ ਸਮੱਸਿਆਵਾਂ ਨੂੰ ਸੁਣਿਆ ਜਾਵੇ।
Last Updated : Sep 20, 2020, 7:00 PM IST