ਪੰਜਾਬ

punjab

ETV Bharat / videos

'ਆਪ' ਨੇ ਸ਼ੁਰੂ ਤੋਂ ਹੀ ਪੰਜਾਬ 'ਚ ਕੀਤਾ ਚੰਗਾ ਪ੍ਰਦਰਸ਼ਨ: ਰਾਘਵ ਚੱਢਾ - ਆਮ ਆਦਮੀ ਪਾਰਟੀ ਦੇ ਵਿਧਾਇਕ

By

Published : Dec 24, 2020, 5:48 PM IST

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਨੂੰ 2022 ਵਿੱਚ ਹੋਣ ਵਾਲੀਆਂ ਰਾਜ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਇਕਾਈ ਲਈ ਪਾਰਟੀ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ‘ਤੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਚੱਢਾ ਨੇ ਕਿਹਾ ਕਿ ਪਾਰਟੀ ਨੇ ਸ਼ੁਰੂ ਤੋਂ ਹੀ ਪੰਜਾਬ ‘ਚ ਚੰਗਾ ਪ੍ਰਦਰਸ਼ਨ ਕੀਤਾ ਹੈ, ਭਾਵੇਂ ਫਿਰ ਉਹ 2014 ਦੀਆਂ ਚੋਣਾਂ ‘ਚ ਚਾਰ ਸੰਸਦ ਮੈਂਬਰਾਂ ਦੀ ਜਿੱਤ ਹੋਵੇ ਤੇਂ ਭਾਵੇ ਫਿਰ 2017 ਦੀਆਂ ਚੋਣਾਂ 'ਚ ਪਹਿਲੀ ਵਾਰ ਪੰਜਾਬ 'ਚ ਮੁੱਖ ਵਿਰੋਧੀ ਧਿਰ ਬਣਨ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ (ਕਾਂਗਰਸ) ਅਤੇ ਕਾਂਗਰਸ ਤੋਂ ਅੱਕ ਚੁੱਕੇ ਹਨ, ਇਸੇ ਲਈ ਉਹ ਆਮ ਆਦਮੀ ਪਾਰਟੀ ਦੇ ਨਾਲ ਹਨ। ਨਵੇਂ ਬਣਾਏ ਗਏ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ 'ਤੇ ਬੋਲਦਿਆਂ ਚੱਢਾ ਨੇ ਕਿਹਾ, ਆਮ ਆਦਮੀ ਪਾਰਟੀ ਹਮੇਸ਼ਾਂ ਹੀ ਕਿਸਾਨਾਂ ਦੇ ਹਿੱਤਾਂ ਨਾਲ ਖੜ੍ਹੀ ਹੈ ਅਤੇ ਪਾਰਟੀ ਨੇ ਸਿੰਘੂ ਸਰਹੱਦ ‘ਤੇ ਕਿਸਾਨਾਂ ਲਈ ਪਾਣੀ, ਪਖਾਨੇ ਅਤੇ ਖਾਣੇ ਦਾ ਪ੍ਰਬੰਧ ਵੀ ਕੀਤਾ ਹੈ।

ABOUT THE AUTHOR

...view details