ਅਕਾਲੀ ਦਲ ਤੇ ਬਾਸਪਾ ਨੇ ਸੰਸਦ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ - ਸ਼੍ਰੋਮਣੀ ਅਕਾਲੀ ਦਲ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਤੇ ਬਾਸਪਾ ਵੱਲੋਂ ਅੱਜ ਸੰਸਦ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਖੇਤੀ ਕਾਨੂੰਨ ਰੱਦ ਕਰਨ ਸਬੰਧੀ ਬੋਰਡ ਫੜ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਨਜ਼ਰ ਆਏ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਦੋਂ ਖੇਤੀ ਕਾਨੂੰਨ ਬਣੇ ਤਾਂ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਨਾਲ ਇਸ ਮਾਮਲੇ 'ਤੇ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ,ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਮਹਿਜ਼ ਲਾਰੇ ਦਿੱਤੇ ਗਏ। ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਛੱਡਿਆ ਤੇ ਹੁਣ ਦੇਸ਼ ਦੇ ਹੋਰਨਾਂ ਸੂਬਿਆਂ ਦੇ ਕਿਸਾਨ ਸਰਕਾਰ ਦਾ ਵਿਰੋਧ ਕਰ ਰਹੇ ਹਨ। ਦੇਸ਼ ਨੂੰ ਕਿਸਾਨ ਪੱਖੀ ਪ੍ਰਧਾਨ ਮੰਤਰੀ ਦੀ ਲੋੜ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸਭ ਦਾ ਇੱਕ ਮੁੱਦਾ ਤੇ ਇੱਕ ਏਜੰਡਾ ਹੋਣਾ ਚਾਹੀਦਾ ਹੈ ਜੋ ਕਿ ਹੈ ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਕਰਵਾਉਣਾ ਹੈ।