ਸ਼ਰਮਸਾਰ! ਐਂਬੂਲੈਂਸ ਡਰਾਈਵਰ ਨੇ ਗੁਰੂਗ੍ਰਾਮ ਤੋਂ ਲੁਧਿਆਣਾ ਜਾਣ ਲਈ ਵਸੂਲੇ 1 ਲੱਖ 20 ਹਜ਼ਾਰ - corona virus \
ਗੁਰੂਗ੍ਰਾਮ 'ਚ ਇੱਕ ਐਂਬੂਲੈਂਸ ਡਰਾਈਵਰ ਵੱਲੋਂ ਇੱਕ ਕੋਰੋਨਾ ਮਰੀਜ਼ ਨੂੰ ਲੁਧਿਆਣਾ ਲਿਜਾਣ ਲਈ 1 ਲੱਖ 20 ਹਜ਼ਾਰ ਰੁਪਏ ਵਸੂਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ, ਐਂਬੂਲੈਂਸ ਐਸੋਸੀਏਸ਼ਨ ਦੇ ਮੁਖੀ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ 'ਤੇ ਜਿਸ ਨੇ ਵੀ ਅਜਿਹਾ ਕੀਤਾ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।ਐਸੋਸੀਏਸ਼ਨ ਦੇ ਮੁਤਾਬਕ ਐਂਬੂਲੈਂਸ ਡਰਾਈਵਰਾਂ ਨੂੰ ਇੱਜਤ ਦੀ ਨਿਗਾਹ ਨਾਲ ਵੇਖਦੇ ਹਨ। ਉਥੇ ਹੀ ਜ਼ਿਲ੍ਹਾਂ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।