ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ ਕੈਪਟਨ, ਸਿੱਧੂ ਨਾਲ ਛਿੜੀ 'ਕੋਲਡ ਵਾਰ' 'ਤੇ ਹੋਵੇਗੀ ਚਰਚਾ ! - news punjabi online
ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਚੱਲ ਰਹੇ ਵਿਵਾਦ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਕੈਪਟਨ ਇਨ੍ਹੀਂ ਦਿਨੀਂ ਦਿੱਲੀ ਵਿੱਚ ਹਨ ਅਤੇ ਉਹ ਕੇਂਦਰ ਦੇ ਮੰਤਰੀਆਂ ਨਾਲ ਮੀਟਿੰਗ ਕਰ ਚੁੱਕੇ ਹਨ। ਸਿੱਧੂ ਅਤੇ ਕੈਪਟਨ ਦੇ ਇਸ ਵਿਵਾਦ 'ਤੇ ਇਸ ਮੀਟਿੰਗ ਵਿੱਚ ਫ਼ੈਸਲਾ ਹੋ ਸਕਦਾ ਹੈ, ਜਿਸ ਨੂੰ ਲੈ ਕੇ ਸਭ ਦੀਆਂ ਨਜ਼ਰਾ ਇਸ ਮੀਟਿੰਗ 'ਤੇ ਟਿਕੀਆਂ ਹਨ। ਜ਼ਿਕਰਯੋਗ ਹੈ ਕਿ ਸਿੱਧੂ ਨੇ ਹਾਈਕਮਾਨ ਨੂੰ ਚਿੱਠੀ ਸੌਂਪ ਕੇ ਪੰਜਾਬ ਦੀ ਸਿਆਸਤ ਬਾਰੇ ਕਈ ਖੁਲਾਸੇ ਕੀਤੇ ਸਨ ਅਤੇ ਉਨ੍ਹਾਂ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਕਰਕੇ ਕੈਪਟਨ ਦੀ ਕਾਰਵਾਈ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ ਸੀ।