ਦਿੱਲੀ ਦੀਆਂ ਹੱਦਾਂ ਨੂੰ ਸੀਲ ਕਰਨ ਦੀ ਲੋੜ ਹੈ: ਕੇਜਰੀਵਾਲ - ਦਿੱਲੀ ਦੀਆਂ ਹੱਦਾਂ ਨੂੰ ਸੀਲ ਕਰਨ ਦੀ ਲੋੜ ਹੈ
ਦਿੱਲੀ ਵਿੱਚ ਪਿਛਲੇ 2 ਦਿਨਾਂ ਤੋਂ ਹੋ ਰਹੀ ਭਿਆਨਕ ਹਿੰਸਾ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿੱਚ ਬਾਹਰ ਦੇ ਲੋਕ ਵੀ ਆ ਰਹੇ ਹਨ ਜਿਸ ਕਰਕੇ ਦਿੱਲੀ ਦੀਆਂ ਹੱਦਾਂ ਨੂੰ ਸੀਲ ਕਰਨ ਦੀ ਲੋੜ ਹੈ।