ਜਲੰਧਰ ਦੇ ਮਾਡਲ ਟਾਊਨ 'ਚ ਏਟੀਐਮ ਨੂੰ ਲੱਗੀ ਅੱਗ - Jalandhar news in punjabi
ਜਲੰਧਰ: ਮਾਡਲ ਟਾਊਨ ਇਲਾਕੇ ਵਿੱਚ ਇੱਕ ਪ੍ਰਾਈਵੇਟ ਬੈਂਕ ਦੇ ਏਟੀਐਮ ਵਿੱਚ ਅੱਗ ਲੱਗ ਗਈ। ਮੌਕੇ 'ਤੇ ਮੌਜੂਦ ਇੱਕ ਰਾਹਗਿਰ ਨੇ ਇਸ ਦੀ ਜਾਣਕਾਰੀ ਅੱਗ ਬੁਝਾਉ ਦਸਤੇ ਨੂੰ ਦਿੱਤੀ, ਜਿਸ ਤੋਂ ਬਾਅਦ ਭਾਰੀ ਮੁਸ਼ਕਲ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਬੁਝਾਉ ਦਸਤੇ ਦੇ ਅਧਿਕਾਰੀ ਰਜਿੰਦਰ ਸਹੋਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮਾਡਲ ਟਾਊਨ ਵਿੱਚ ਲੱਗੇ ਇੱਕ ਨਿੱਜੀ ਬੈਂਕ ਦੇ ਏਟੀਐਮ ਵਿੱਚ ਅੱਗ ਲੱਗ ਗਈ ਹੈ। ਜਦੋਂ ਉਹ ਮੌਕੇ 'ਤੇ ਪੁੱਜੇ ਤਾਂ ਅੱਗ ਭਿਆਨਕ ਰੂਪ ਲੈ ਚੁੱਕੀ ਸੀ। ਉਨ੍ਹਾਂ ਨੇ ਤੁਰੰਤ ਹੀ ਆਪਣੀ ਟੀਮ ਸਹਿਤ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ 2 ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਤੇ ਬੈਂਕ ਦੇ ਅਧਿਕਾਰੀ ਮੌਕੇ 'ਤੇ ਪੁੱਜੇ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਨਾਲ ਕਿੰਨਾ ਕੁ ਨੁਕਸਾਨ ਹੋਇਆ ਇਸ ਬਾਰੇ ਪੁਖ਼ਤਾ ਜਾਣਕਾਰੀ ਨਹੀਂ ਹੈ।