ਅਵਤਾਰ ਸਿੰਘ ਹਿੱਤ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਦਿੱਲੀ ਪ੍ਰਧਾਨ ਵਜੋਂ ਸਾਂਭਿਆ ਅਹੁਦਾ
ਦਿੱਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਵੇਂ ਚੁਣੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਪਾਰਟੀ ਦੇ ਸੂਬਾ ਪ੍ਰਧਾਨ ਵਜੋਂ ਅਹੁਦਾ ਸਾਂਭਿਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨਿਯੁਕਤ ਕੀਤੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦਾ ਗੱਠਜੋੜ ਹੈ ਅਤੇ ਪਿਛਲੀਆਂ ਚੋਣਾਂ ਵਿੱਚ ਅਕਾਲੀ ਦਲ ਨੇ 4 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਸਨ ਅਤੇ ਇਸ ਵਾਰ 6 ਸੀਟਾਂ 'ਤੇ ਅਕਾਲੀ ਦਲ ਆਪਣੇ ਉਮੀਦਵਾਰ ਖੜ੍ਹੇ ਕਰ ਸਕਦਾ ਹੈ।