ਭੁੰਦੜ ਨੇ ਰਾਜ ਸਭਾ 'ਚ ਚੁੱਕਿਆ ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਲਈ ਸਬਸਿਡੀ ਦਾ ਮੁੱਦਾ - ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੁੰਦੜ
ਅਕਾਲੀ ਦਲ ਦੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੁੰਦੜ ਨੇ ਰਾਜ ਸਭਾ 'ਚ ਜੈਵਿਕ ਖੇਤੀ ਲਈ ਛੋਟੇ ਕਿਸਾਨਾਂ ਨੂੰ ਵੀ ਸਬਸਿਡੀ ਦੇਣ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਸਿਰਫ਼ ਕੰਪਨੀਆਂ ਨੂੰ ਹੀ ਨਹੀਂ ਬਲਕਿ ਛੋਟੇ ਕਿਸਾਨਾਂ ਨੂੰ ਵੀ ਜੈਵਿਕ ਖੇਤੀ ਲਈ ਸਬਸਿਡੀ ਦਿੱਤੀ ਜਾਣੀ ਚਾਹੀਦੀ ਹੈ।