ਪੰਜਾਬ

punjab

ETV Bharat / videos

ਕੈਪਟਨ ਸਾਹਿਬ ਦਿੱਲੀ 'ਚ ਕਿਸ ਮੂੰਹ ਨਾਲ ਪ੍ਰਚਾਰ ਕਰਨਗੇ: ਭਗਵੰਤ ਮਾਨ

By

Published : Feb 3, 2020, 3:07 PM IST

ਦਿੱਲੀ 'ਚ ਵਿਧਾਨ ਸਭਾ ਚੋਣਾਂ ਦਾ ਅਖਾੜਾ ਭੱਖ ਚੁੱਕਿਆ ਹੈ। ਇਸ ਦੌਰਾਨ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪੁਜੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਵਿਰੋਧੀ ਧਿਰ ਵਿਰੁੱਧ ਸ਼ਬਦੀ ਹਮਲਾ ਕੀਤਾ। ਉਨ੍ਹਾਂ ਭਾਜਪਾ ਤੇ ਕੈਪਟਨ ਸਰਕਾਰ 'ਤੇ ਜੰਮ ਕੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਭਾਜਪਾ ਦਿੱਲੀ ਵਿੱਚ ਹਿੰਦੂ-ਮੁਸਲਮਾਨ ਕਰ ਰਹੀ ਹੈ। ਉਨ੍ਹਾਂ ਜਾਮਿਆ ਯੂਨੀਵਰਸਿਟੀ 'ਚ ਗੋਲੀਬਾਰੀ ਦੀ ਹਿੰਸਾ ਲਈ ਭਾਜਪਾ ਨੂੰ ਜ਼ਿੰਮੇਵਾਰ ਦੱਸਿਆ। ਇਸ ਤੋਂ ਇਲਾਵਾ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬੋਲਦੇ ਹਏ ਕਿਹਾ ਕਿ ਕੈਪਟਨ ਸਾਹਿਬ ਦਿੱਲੀ 'ਚ ਕਿਸ ਮੂੰਹ ਨਾਲ ਪ੍ਰਚਾਰ ਕਰਨਗੇ, ਕਿਉਂਕਿ ਉਨ੍ਹਾਂ ਆਪਣੇ ਸੂਬੇ ਦੀ ਜਨਤਾ ਨਾਲ ਕੀਤੇ ਗਏ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ। ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਉੱਤੇ ਵੀ ਨਿਸ਼ਾਨੇ ਵਿੰਨ੍ਹੇ।

ABOUT THE AUTHOR

...view details