'ਹੋਰ ਵੱਧ ਸਕਦੀ ਹੈ ਅਸਤੀਫ਼ੇ ਦੇਣ ਵਾਲੇ ਕਾਂਗਰਸੀ ਵਿਧਾਇਕਾਂ ਦੀ ਗਿਣਤੀ'
ਮੱਧ ਪ੍ਰਦੇਸ਼ ਵਿੱਚ ਕਾਂਗਰਸ ਦੇ 22 ਵਿਧਾਇਕਾਂ ਵੱਲੋਂ ਅਸਤੀਫੇ ਦਿੱਤੇ ਜਾਣ ਮਗਰੋਂ ਸਿਆਸਤ ਪੂਰੀ ਤਰ੍ਹਾਂ ਭੱਖ ਗਈ ਹੈ। ਉੱਥੇ ਹੀ ਸੀਨੀਅਰ ਭਾਜਪਾ ਆਗੂ ਭੁਪਿੰਦਰ ਸਿੰਘ ਦਾ ਕਹਿਣਾ ਹੈ ਕਿ ਸ਼ਾਮ ਤੱਕ ਇਹ ਗਿਣਤੀ ਹੋਰ ਵੱਧ ਸਕਦੀ ਹੈ, ਕਿਉਂਕਿ ਬਹੁਤ ਸਾਰੇ ਲੋਕ ਭਾਜਪਾ 'ਚ ਸ਼ਾਮਲ ਹੋਣ ਲਈ ਤਿਆਰ ਹਨ।