ਦਿੱਲੀ ਭਾਜਪਾ ਪ੍ਰਧਾਨ ਮਨੋਜ ਤਿਵਾੜੀ ਨੇ ਭਾਰੀ ਮਨ ਨਾਲ ਹਾਰ ਕੀਤੀ ਕਬੂਲ - delhi election 2020
ਦਿੱਲੀ ਵਿਧਾਨ ਸਭਾ ਚੋਣਾਂ ਵਿਚ 48 ਸੀਟਾਂ ਜਿੱਤਣ ਦਾ ਦਾਅਵਾ ਕਰਨ ਵਾਲੇ ਭਾਜਪਾ ਦਿੱਲੀ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਉਹ ਪਾਰਟੀ ਪ੍ਰਦੇਸ਼ ਪ੍ਰਧਾਨ ਹਨ ਤੇ ਉਨ੍ਹਾਂ ਦਾ ਆਪਣਾ ਸਰਵੇ ਵੀ ਹੁੰਦਾ ਹੈ। ਮਨੋਜ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਦਾ ਅਨੁਮਾਨ ਗਲਤ ਸਾਬਤ ਹੋਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਿੱਤ ਦੀ ਵਧਾਈ ਦਿੱਤੀ ਹੈ।