ਬੱਸ ’ਚ ਜਾਪ ਕਰਦੇ ਲੈ ਜਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਬੱਸ ’ਚ ਜਾਪ ਕਰਦੇ
ਨਵੀਂ ਦਿੱਲੀ: ਅਫਗਾਨਿਸਤਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਦਿੱਲੀ ਲਿਆਂਦਾ ਗਿਆ। ਦੱਸ ਦਈਏ ਕਿ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪਾਂ ਨੂੰ ਸਿਰ ’ਤੇ ਰੱਖ ਏਅਰਪੋਰਟ ਤੋਂ ਬਾਹਰ ਲੈ ਕੇ ਆਏ। ਹੁਣ ਇਨ੍ਹਾਂ ਸਰੂਪਾਂ ਨੂੰ ਗੁਰਦੁਆਰਾ ਸਾਹਿਬ ਚ ਸਥਾਪਿਤ ਕੀਤਾ ਜਾਵੇਗਾ। ਦੱਸ ਦਈਏ ਕਿ ਸਿੱਖ ਸੰਗਤਾਂ ਨੇ ਸਰੂਪਾਂ ਨੂੰ ਪਾਲਕੀ ਸਾਹਿਬ ’ਚ ਰੱਖ ਕੇ ਬੱਸ ਰਾਹੀ ਮਹਾਂਵੀਰ ਨਗਰ ਲਈ ਲੈ ਕੇ ਜਾਇਆ ਗਿਆ ਹੈ। ਜਿੱਥੇ ਇਨ੍ਹਾਂ ਸਰੂਪਾਂ ਨੂੰ ਰੱਖਿਆ ਜਾਵੇਗਾ। ਕਾਬਿਲੇਗੌਰ ਹੈ ਕਿ ਅਫਗਾਨਿਸਤਾਨ ’ਤੇ ਤਾਲਿਬਾਨ ਦਾ ਕਬਜ਼ਾ ਹੋਣ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਉੱਥੇ ਫਸੇ ਹਿੰਦੂ ਅਤੇ ਸਿੱਖ ਪਰਿਵਾਰਾਂ ਨੂੰ ਭਾਰਤ ਲੈ ਕੇ ਆਇਆ ਜਾ ਰਿਹਾ ਹੈ।