ਫਰੀਦਾਬਾਦ: ਸੜਕ ਪਾਰ ਕਰ ਰਹੇ ਨੌਜਵਾਨ ਨੂੰ ਕਾਰ ਨੇ ਕੁਚਲਿਆ, ਹਾਦਸਾ ਸੀਸੀਟੀਵੀ 'ਚ ਕੈਦ - faridabad car accident man death
ਫਰੀਦਾਬਾਦ: ਬੱਲਭਗੜ੍ਹ ਮੇਨ ਮਾਰਕੀਟ 'ਚ ਮੰਗਲਵਾਰ ਦੇਰ ਸ਼ਾਮ ਇੱਕ ਤੇਜ਼ ਰਫਤਾਰ ਕਾਰ ਦਾ ਕਹਿਰ ਦੇਖਣ ਨੂੰ ਮਿਲਿਆ। ਇਸ ਹਾਦਸੇ ਦੀਆਂ ਹੈਰਾਨ ਕਰਨ ਵਾਲੀਆਂ ਤਸਵੀਰਾਂ ਉੱਥੇ ਲੱਗੇ ਸੀਸੀਟੀਵੀ ਕੈਮਰੇ' ਚ ਕੈਦ ਹੋ ਗਈਆਂ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਨੌਜਵਾਨ ਬੱਲਭਗੜ੍ਹ ਦੇ ਖੱਟਰ ਚੌਕ ਨੇੜੇ ਸੜਕ ਪਾਰ ਕਰ ਰਿਹਾ ਸੀ ਇਸ ਦੌਰਾਨ ਇੱਕ ਤੇਜ਼ ਰਫਤਾਰ ਵੈਗਨਆਰ ਕਾਰ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟਕੱਰ ਮਾਰਨ ਤੋਂ ਬਾਅਦ ਵੈਗਨਆਰ ਕਾਰ ਚਾਲਕ ਉਸ ਨੌਜਵਾਨ ਨੂੰ ਘਸੀਟਦਾ ਹੋਇਆ ਅੱਗੇ ਨਿਕਲ ਗਿਆ। ਮੌਕੇ ਉੱਤੇ ਨੌਜਵਾਨ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਅਣਪਛਾਤੇ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕਰ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।