ਕੇਂਦਰ ਮਸਲੇ ਨੂੰ ਸੰਜੀਦਗੀ ਨਾਲ ਲੈ ਕੇ ਖੇਤੀ ਕਾਨੂੰਨ ਰੱਦ ਕਰੇ: ਔਜਲਾ - ਕੇਂਦਰ ਮਸਲੇ ਨੂੰ ਸੰਜੀਦਗੀ ਨਾਲ ਲੈ ਕੇ ਖੇਤੀ ਕਾਨੂੰਨ ਵਾਪਸ ਲਵੇ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਅੱਜ ਮੀਟਿੰਗ ਦੌਰਾਨ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰ ਸਰਕਾਰ ਤੋਂ ਇਸ ਮਸਲੇ ਨੂੰ ਸੰਜੀਦਗੀ ਨਾਲ ਹੱਲ ਕਰਦੇ ਹੋਏ ਵਾਪਸ ਲਏ ਜਾਣ ਦੀ ਆਸ ਪ੍ਰਗਟ ਕੀਤੀ ਹੈ। ਨਾਲ ਹੀ ਐਮਐਸਪੀ ਨੂੰ ਪਾਸ ਕਰਕੇ ਉਸ ਨੂੰ ਇੱਕ ਕਾਨੂੰਨ ਦਾ ਰੂਪ ਦੇਣ ਦੀ ਗੱਲ ਆਖੀ ਹੈ। ਉਨ੍ਹਾਂ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੱਡਾ ਦਿਲ ਵਿਖਾਉਂਦੇ ਹੋਏ ਕਾਨੂੰਨ ਵਾਪਸ ਲੈ ਕੇ ਮਸਲਾ ਹੱਲ ਕਰਨ ਲਈ ਕਿਹਾ ਹੈ ਕਿਉਂਕਿ ਇਸ ਨਾਲ ਉਨ੍ਹਾਂ ਦਾ ਲੋਕਾਂ ਵਿੱਚ ਹੋਰ ਵੀ ਮਾਣ ਵਧੇਗਾ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਭਾਵੇਂ ਕੋਈ ਵੀ ਉਨ੍ਹਾਂ ਦੀਆਂ ਫ਼ਸਲਾਂ ਖਰੀਦੇ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ।