ਕਿਸਾਨਾਂ ਨੂੰ ਨਜ਼ਰ ਅੰਦਾਜ਼ ਕਰਕੇ ਨਹੀਂ ਚੱਲ ਸਕਦੀ ਕੋਈ ਵੀ ਸਰਕਾਰ- ਭਾਜਪਾ ਆਗੂ ਚੌਧਰੀ ਬੀਰੇਂਦਰ - ਖੇਤੀ ਕਾਨੂੰਨਾਂ ਦਾ ਵਿਰੋਧ
ਦੇਸ਼ ਭਰ ਦੇ ਕਿਸਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਹ ਵਿਰੋਧ ਪ੍ਰਦਰਸ਼ਨ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਜਾਰੀ ਹੈ। ਇਸ ਦੌਰਾਨ ਕਿਸਾਨਾਂ ਅਤੇ ਸਰਕਾਰ ਦਰਮਿਆਨ ਕਈ ਗੇੜ 'ਚ ਗੱਲਬਾਤ ਹੋਈ। ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਚੌਧਰੀ ਬੀਰੇਂਦਰ ਸਿੰਘ ਨੇ ਇਸ ਮੁੱਦੇ ਉੱਤੇ ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਇਸ ਦੌਰਾਨ ਬੀਰੇਂਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਅਣਦੇਖੀ ਕਰਕੇ ਕੋਈ ਵੀ ਸਰਕਾਰ ਨਹੀਂ ਚੱਲ ਸਕਦੀ। ਇਸ ਦੇ ਨਾਲ, ਮੋਦੀ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ 'ਤੇ ਇਕ ਵਾਰ ਮੁੜ ਵਿਚਾਰ ਕਰਨਾ ਚਾਹੀਦਾ ਹੈ। ਬੀਰੇਂਦਰ ਸਿੰਘ ਦਾ ਖੇਤੀ ਕਾਨੂੰਨਾਂ 'ਤੇ ਪੂਰੀ ਇੰਟਰਵਿਊ ਇੱਥੇ ਵੇਖੋ, ਸੀਨੀਅਰ ਪੱਤਰਕਾਰ ਅਨਾਮਿਕਾ ਰਤਨ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ।