ਕਾਂਗਰਸ ਦੇ ਸਾਬਕਾ ਵਿਧਾਇਕ ਰਮੇਸ਼ ਸਿੰਗਲਾ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ
ਦਿੱਲੀ 'ਚ ਵਿਧਾਨ ਸਭਾ ਚੋਣਾਂ ਦਾ ਅਖਾੜਾ ਭੱਖ ਚੁੱਕਿਆ ਹੈ। ਇਸ ਦੌਰਾਨ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪੁੱਜੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਦਿੱਲੀ ਪੁੱਜੇ। ਇਥੇ ਕਾਂਗਰਸ ਦੇ ਸਾਬਕਾ ਵਿਧਾਇਕ ਰਮੇਸ਼ ਸਿੰਗਲਾ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਦੌਰਾਨ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਵੀ ਮੌਕੇ ਉੱਤੇ ਮੌਜੂਦ ਰਹੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਮੇਸ਼ ਸਿੰਗਲਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਪਾਰਟੀ ਜੁਆਇਨ ਕੀਤੀ ਹੈ। ਇਹ ਪੁੱਛੇ ਜਾਣ ਤੇ ਕਿ ਆਉਣ ਵਾਲੇ ਦਿਨਾਂ ਵਿੱਚ ਚੋਣਾਂ ਲੜਨਗੇ ? ਤਾਂ ਸਿੰਗਲਾ ਨੇ ਕਿਹਾ ਕਿ ਪਾਰਟੀ ਜਿੱਥੇ ਉਨ੍ਹਾਂ ਦੀ ਜ਼ਿੰਮੇਵਾਰੀ ਲਗਾਏਗੀ ਉਹ ਉਸ ਨੂੰ ਪੂਰਾ ਕਰਨਗੇ। ਭਗਵੰਤ ਮਾਨ ਨੇ ਚੁਟਕੀ ਲੈਂਦਿਆਂ ਕਿਹਾ ਕਿ ਕਾਂਗਰਸ ਵਰਗੀ ਪਾਰਟੀ ਵਿੱਚ ਸਾਫ਼ ਸੁਥਰਾ ਅਕਸ ਬਣਾਏ ਰੱਖਣ ਕਰਕੇ ਰਮੇਸ਼ ਸਿੰਗਲਾ ਵਧਾਈ ਦੇ ਪਾਤਰ ਹਨ।