ਮੋਦੀ ਸਰਕਾਰ ਦੀ ਨੀਤੀ ਅਤੇ ਨੀਅਤ ’ਚ ਖੋਟ- ਸਾਂਸਦ ਡਿੰਪਾ - ਸਰਦ ਰੁੱਤ ਇਜਲਾਸ 2021
ਨਵੀਂ ਦਿੱਲੀ: ਕਾਂਗਰਸ ਦੇ ਸਾਂਸਦ ਜਸਬੀਰ ਸਿੰਘ ਡਿੰਪਾ (Congress MP Jasbir Singh Dimpa) ਨੇ ਕੇਂਦਰ ਸਰਕਾਰ ਅਤੇ ਪੀਐੱਮ ਨਰਿੰਦਰ ਮੋਦੀ (PM Narendra Modi) ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬੇਈਮਾਨੀ ਕੀਤੀ ਜਾ ਰਹੀ ਹੈ। ਸਾਂਸਦ ਜਸਬੀਰ ਡਿੰਪਾ ਨੇ ਕਿਹਾ ਕਿ ਸਰਦ ਰੁੱਤ ਇਜਲਾਸ 2021 ਦੌਰਾਨ ਸਰਕਾਰ ਨੂੰ ਵਿਰੋਧੀਆਂ ਵੱਲੋਂ ਵੱਖ-ਵੱਖ ਮੁੱਦਿਆ ਨੂੰ ਲੈ ਕੇ ਸਵਾਲ ਕੀਤੇ ਗਏ ਪਰ ਜਾਣਬੁੱਝ ਕੇ ਸਰਕਾਰ ਵੱਲੋਂ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਹੈ। ਸਰਕਾਰ ਦੀ ਨੀਤੀ ਅਤੇ ਨੀਅਤ ਦੋਹਾਂ ਚ ਹੀ ਖੋਟ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਦੇ ਮੁੱਦੇ ’ਤੇ ਸਰਕਾਰ ਨੂੰ ਸਾਫ ਤੌਰ ’ਤੇ ਗੱਲ ਕਰਨੀ ਚਾਹੀਦੀ ਹੈ। ਜਿਹੜੀ ਕਮੇਟੀ ਬਣਾਈ ਜਾ ਰਹੀ ਹੈ ਉਸ ਬਾਰੇ ਸਰਕਾਰ ਨੂੰ ਕਿਸਾਨਾਂ ਨੂੰ ਸਮਝਾਉਣਾ ਚਾਹੀਦਾ ਹੈ। ਨਹੀਂ ਤਾਂ ਕਿਸਾਨ ਸਰਕਾਰ ਤੇ ਭਰੋਸਾ ਨਹੀਂ ਕਰਨਗੇ।