#namastetrump: ਅਹਿਮਦਾਬਾਦ ਹਵਾਈ ਅੱਡੇ ਬਾਹਰ ਸੱਭਿਆਚਾਰਕ ਪ੍ਰੋਗਰਾਮ ਦੀ ਝਲਕ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅੱਜ ਭਾਰਤ ਦੌਰੇ 'ਤੇ ਹਨ। ਉਨ੍ਹਾਂ ਦਾ ਸਵਾਗਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪੂਰੀ ਤਰ੍ਹਾਂ ਉਤਸ਼ਾਹਿਤ ਹਨ। ਅਮਰੀਕੀ ਰਾਸ਼ਟਰਪਤੀ ਟਰੰਪ ਤੇ ਉਨ੍ਹਾਂ ਵਫ਼ਦ ਦੇ ਸਵਾਗਤ ਦੀਆਂ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਵਿੱਚ ਜ਼ੋਰਾ ਸ਼ੋਰਾ ਉੱਤੇ ਹਨ। ਉਨ੍ਹਾਂ ਦੇ ਸਵਾਗਤ ਲਈ ਅਹਿਮਦਾਬਾਦ ਹਵਾਈ ਅੱਡੇ ਬਾਹਰ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਸ਼ ਵੀ ਕੀਤੀ ਗਈ ਹੈ।