ਸ੍ਰੀ ਨਨਕਾਣਾ ਸਾਹਿਬ 'ਤੇ ਹਮਲੇ ਦੇ ਵਿਰੋਧ ਵਿੱਚ ਦਿੱਲੀ ਵਿੱਚ ਕੀਤਾ ਗਿਆ ਰੋਸ ਪ੍ਰਦਰਸ਼ਨ - ਪ੍ਰਧਾਨ ਮਨਜਿੰਦਰ ਸਿੰਘ ਸਿਰਸਾ
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹਮਲੇ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਅਕਾਲੀ ਦਲ ਵਲੋਂ ਕੀਤਾ ਰੋਸ ਪ੍ਰਦਰਸ਼ਨ ਕੀਤਾ ਗਿਆ, ਜੋ ਕਿ ਤੀਨ ਮੂਰਤੀ ਚੌਕ ਤੋਂ ਸ਼ੁਰੂ ਹੋ ਕੇ ਪਾਕਿਸਤਾਨ ਹਾਈ ਕਮਿਸ਼ਨ ਤੱਕ ਜਾਣਾ ਸੀ। ਪਰ, ਪੁਲਿਸ ਵਲੋਂ ਇਸ ਨੂੰ ਰਾਹ ਵਿੱਚ ਰੋਕ ਦਿੱਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਮੈਮੋਰੈਂਡਮ ਪਾਕਿਸਤਾਨ ਹਾਈ ਕਮਿਸ਼ਨ ਨੂੰ ਸੌਂਪਿਆ ਅਤੇ ਪਾਕਿਸਤਾਨ ਸਰਕਾਰ ਨੂੰ ਇਸ ਮਾਮਲੇ ਵਿੱਚ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਬੇਨਤੀ ਕੀਤੀ ਗਈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਇਸ ਸਾਰੇ ਮਾਮਲੇ ਵਿੱਚ ਕੀਤੀ ਚੁੱਪ 'ਤੇ ਵੀ ਸਵਾਲ ਚੁੱਕੇ ਗਏ।