ਗੋਲਕ ਚੋਰੀ ਨੂੰ ਲੈ ਕੇ DSGMC ਨੇ ਕੀਤੀ ਮਨਜੀਤ ਸਿੰਘ ਜੀ.ਕੇ. ਦੀ ਮੈਂਬਰਸ਼ਿਪ ਰੱਦ - ਡੀਐੱਸਜੀਐੱਮਸੀ
ਗੋਲਕ ਚੋਰੀ ਮਾਮਲੇ 'ਚ ਸਖ਼ਤ ਕਾਰਵਾਈ ਕਰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰਸ਼ਿਪ ਨੂੰ ਰੱਦ ਕਰ ਦਿੱਤਾ ਹੈ। ਇਹ ਫੈਸਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੁਲਾਏ ਗਏ ਜਰਨਲ ਹਾਊਸ ਇਜਲਾਸ ਵਿੱਚ ਸਰਬਸੰਮਤੀ ਨਾਲ ਲਿਆ ਗਿਆ। ਬੈਠਕ ਤੋਂ ਬਾਅਦ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਗੁਰੂ ਘਰ ਦਾ ਪੈਸਾ ਤੇ ਜਾਇਦਾਦ ਵਾਪਸ ਕਰਨ ਲਈ ਜੀ.ਕੇ. ਨੂੰ 1 ਮਹੀਨੇ ਦਾ ਸਮਾਂ ਦਿੱਤਾ ਗਿਆ ਹੈ।