1984 ਦਾ ਸਿੱਖ ਕਤਲੇਆਮ: ਮੁੱਖ ਗਵਾਹ ਜਗਸ਼ੇਰ ਸਿੰਘ ਨਾਲ ਈਟੀਵੀ ਭਾਰਤ ਦੀ ਖ਼ਾਸ ਗੱਲਬਾਤ - ਸੱਜਣ ਕੁਮਾਰ ਦੇ ਖ਼ਿਲਾਫ਼ ਗਵਾਹੀ
ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਦੀ ਯਾਦ ਵਿੱਚ ਸਿੱਖ ਸੰਗਤ ਵੱਲੋਂ ਸਮਾਗਮ ਕਰਵਾਇਆ ਗਿਆ ਅਤੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਮੋਮਬਤੀਆਂ ਜੱਗਾ ਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਸਮਾਗਮ ਮੌਕੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਦੇ ਖ਼ਿਲਾਫ਼ ਗਵਾਹੀ ਦੇਣ ਵਾਲੇ ਜਗਸ਼ੇਰ ਸਿੰਘ ਅਤੇ ਜਗਦੀਸ਼ ਕੌਰ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ। ਜਗਸ਼ੇਰ ਸਿੰਘ ਨੇ 1984 ਦੀਆਂ ਆਪਣੀਆਂ ਕੌੜੀਆਂ ਯਾਦਾਂ ਨੂੰ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਦੌਰਾਨ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਸੱਚੇ ਮਨ ਨਾਲ ਸੰਘਰਸ਼ 'ਚ ਜੁੱਟੇ ਰਹਿਣ ਕਾਰਨ ਹੀ ਉਹ ਅੱਜ ਸੱਜਣ ਸਿੰਘ ਨੂੰ ਸਜਾ ਦਵਾ ਸਕੇ। ਉਹ ਇਸ ਦੇ ਲਈ ਅੱਗੇ ਵੀ ਸੰਘਰਸ਼ ਕਰਦੇ ਰਹਿਣਗੇ ਕਿ ਮੁਲਜ਼ਮਾਂ ਨੂੰ ਕਿਸੇ ਵੀ ਤਰ੍ਹਾਂ ਦੀ ਰਿਆਇਤ ਨਾ ਮਿਲੇ।