ਕਿਸਾਨਾਂ ਨੂੰ MSP ਦੀ ਗਰੰਟੀ ਦਿੱਤੀ ਜਾਵੇ: ਰਾਘਵ ਚੱਢਾ - ਕਾਨੂੰਨੀ ਹੱਕ
ਨਵੀਂ ਦਿੱਲੀ: ‘ਆਪ’ ਆਗੂ ਰਾਘਵ ਚੱਡਾ ਨੇ ਕਿਹਾ ਕਿ ਕਿਸਾਨਾਂ ਨੂੰ ਐਮਐਸਪੀ ਦੀ ਗਰੰਟੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ 2011 ਵਿੱਚ ਖਪਤਕਾਰ ਮਾਮਲਿਆਂ ਦੇ ਕਾਰਜ ਸਮੂਹ ਦਾ ਗਠਨ ਕੀਤਾ ਗਿਆ ਸੀ ਅਤੇ ਇਸਦੇ ਚੇਅਰਮੈਨ ਗੁਜਰਾਤ ਦੇ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਸਨ। ਉਸ ਕਮੇਟੀ ਨੇ ਕਿਹਾ ਸੀ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਮਿਲਣੀ ਚਾਹੀਦੀ ਹੈ, ਪਰ ਅੱਜ ਦੇ ਪ੍ਰਧਾਨ ਮੰਤਰੀ ਗੁਜਰਾਤ ਦੇ ਤਤਕਾਲੀ ਮੁੱਖ ਮੰਤਰੀ ਦੇ ਵਿਚਾਰਾਂ ਨਾਲ ਸਹਿਮਤ ਨਹੀਂ ਹਨ। ਰਾਘਵ ਚੱਡਾ ਨੇ ਕਿਹਾ ਕਿ ਉਹ ਹੀ ਦੱਸ ਸਕਦੇ ਹਨ ਕਿ ਉਹ ਕਿਉਂ ਨਹੀਂ ਮੰਨਦੇ। ਸਾਡੀ ਮੰਗ ਹੈ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦਿੱਤੀ ਜਾਵੇ। ਹਰ ਕਿਸਾਨ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਕਾਨੂੰਨੀ ਹੱਕ ਮਿਲਣਾ ਚਾਹੀਦਾ ਹੈ।