ਜਾਣੋ, ਦੇਸ਼ 'ਚ ਕਿਵੇਂ ਆਇਆ ਕੋਰੋਨਾ ਦੇ ਮਰੀਜ਼ਾਂ ਦਾ 'ਹੜ੍ਹ' - covid 19
ਨਵੀਂ ਦਿੱਲੀ: ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਹਰ ਰੋਜ਼ ਵੱਧ ਰਹੇ ਹਨ। ਦੇਸ਼ ਵਿੱਚ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 18 ਹਜ਼ਾਰ ਤੋਂ ਪਾਰ ਹੋ ਗਈ ਹੈ। ਇਸ ਤੋਂ ਇਲਾਵਾ ਹੁਣ ਤੱਕ 590 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਨਾਲ ਦੁਨੀਆਂ ਭਰ ਵਿੱਚ ਮਰਨ ਵਾਲਿਆਂ ਦੀ ਗਿਣਤੀ 15 ਲੱਖ ਨੂੰ ਪਾਰ ਕਰ ਗਈ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਨਾਲ ਸੰਕਰਮਣ ਦੀ ਗਿਣਤੀ 2081 ਤੇ ਮੌਤ ਦੀ ਗਿਣਤੀ 47 ਤੱਕ ਪਹੁੰਚ ਗਈ ਹੈ। ਵੀਡੀਓ ਵਿੱਚ ਗ੍ਰਾਫਿਕਸ ਜ਼ਰੀਏ ਦੱਸਿਆ ਗਿਆ ਹੈ ਕਿ ਕਿਸ ਤਰ੍ਹਾਂ ਦੇਸ਼ ਵਿੱਚ ਕੋਰੋਨਾ ਵਾਇਰਸ ਲਗਾਤਾਰ ਫੈਲ ਰਿਹਾ ਹੈ।