ਗੁਰਦੁਆਰਾ ਨਾਡਾ ਸਾਹਿਬ 'ਚ ਲਗਾਤਾਰ ਚੱਲ ਰਿਹੈ ਪਾਠ, ਸ਼ਰਧਾਲੂਆਂ ਦੀ ਗਿਣਤੀ ਘਟੀ - ਗੁਰਦੁਆਰਾ ਨਾਡਾ ਸਾਹਿਬ
ਜਿਥੇ ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ 21 ਦਿਨਾਂ ਦਾ ਲੌਕਡਾਊਨ ਕੀਤਾ ਗਿਆ ਹੈ ਉਥੇ ਹੀ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਲਗਾਦਾਰ ਪਾਠ ਚੱਲ ਰਿਹਾ ਹੈ। ਗੁਰਦੁਆਰੇ ਦੇ ਹੈੱਡ ਗ੍ਰੰਥੀ ਦਾ ਕਹਿਣਾ ਹੈ ਕਿ ਗੁਰਦੁਆਰੇ ਵਿੱਚ ਪੂਰੀ ਤਰ੍ਹਾਂ ਨਾਲ ਸੈਨੇਟਾਈਜ਼ੇਸ਼ਨ ਅਤੇ ਸਫ਼ਾਈ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਰਫ਼ਿਊ ਕਾਰਨ ਗੁਰਦੁਆਰੇ ਵਿੱਚ ਸ਼ਰਧਾਲੂਆਂ ਦੀ ਗਿਣਤੀ ਘਟ ਗਈ ਹੈ।