ਜੇ ਰਾਜੋਆਣਾ ਸੰਵਿਧਾਨ ਨੂੰ ਮੰਨਣ ਲਈ ਤਿਆਰ ਹੋਣ ਤਾਂ ਉਸ ਨੂੰ ਮਾਫ਼ ਕਰ ਸਕਦੇ ਹਾਂ: ਰਵਨੀਤ ਬਿੱਟੂ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲੇਆਮ ਵਿੱਚ ਸ਼ਾਮਲ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਮੁਆਫ਼ ਕਰਨ ਦਾ ਮੁੱਦਾ ਅੱਜ ਸੰਸਦ ਵਿੱਚ ਗੂੰਜਿਆਂ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ਵਿੱਚ ਸਾਫ਼ ਕਰ ਦਿੱਤਾ ਕਿ ਰਾਜੋਆਣਾ ਦੀ ਫ਼ਾਂਸੀ ਮੁਆਫ਼ ਨਹੀਂ ਕੀਤੀ ਗਈ ਹੈ। ਇਸ ਮਾਮਲੇ ਤੇ ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ਬਿੱਟੂ ਨਾਲ ਈਟੀਵੀ ਭਾਰਤ ਨੇ ਗੱਲਬਾਤ ਕੀਤੀ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਹ ਭਾਰਤ ਦੀ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕਰਦੇ ਹਨ ਅਤੇ ਜੇ ਬਲਵੰਤ ਸਿੰਘ ਰਾਜੋਆਣਾ ਭਾਰਤ ਦੇ ਸੰਵਿਧਾਨ ਨੂੰ ਮੰਨਣ ਲਈ ਤਿਆਰ ਹੋਣ ਤਾਂ ਉਹ ਅਤੇ ਉਨ੍ਹਾਂ ਦਾ ਪਰਿਵਾਰ ਬਲਵੰਤ ਸਿੰਘ ਰਾਜੋਆਣਾ ਨੂੰ ਮੁਆਫ ਕਰ ਸਕਦਾ ਹੈ। ਇਸ ਦੇ ਨਾਲ ਹੀ ਬਿੱਟੂ ਨੇ ਅਕਾਲੀ ਦਲ ਉੱਤੇ ਵੀ ਸਵਾਲ ਚੁੱਕੇ।