ਭਾਰਤ ਬੰਦ: ਕਿਸਾਨਾਂ ਨੇ ਦਿੱਲੀ-ਮੇਰਠ ਐਕਸਪ੍ਰੈਸਵੇਅ ਕੀਤਾ ਜਾਮ - Farmers block Delhi-Meerut expressway
ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂ ਭਾਰਤ ਬੰਦ ਨੂੰ ਸਫਲ ਬਣਾਉਣ ਵਿੱਚ ਰੁੱਝੇ ਹੋਏ ਹਨ। ਗਾਜ਼ੀਪੁਰ ਸਰਹੱਦ 'ਤੇ ਬੈਠੇ ਅੰਦੋਲਨਕਾਰੀ ਕਿਸਾਨਾਂ ਨੇ ਦਿੱਲੀ-ਮੇਰਠ ਐਕਸਪ੍ਰੈਸਵੇਅ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਕਿਸਾਨ ਦਿੱਲੀ-ਮੇਰਠ ਐਕਸਪ੍ਰੈਸਵੇਅ 'ਤੇ ਬੈਠੇ ਹਨ। ਇਸ ਕਾਰਨ ਦਿੱਲੀ ਤੋਂ ਗਾਜ਼ੀਆਬਾਦ ਨੂੰ ਆਉਣ ਵਾਲੇ ਦਿੱਲੀ ਮੇਰਠ ਐਕਸਪ੍ਰੈਸਵੇਅ ਦੇ ਸਾਰੇ ਰਸਤੇ ਪੁਲਿਸ ਨੇ ਪਿੱਛੇ ਤੋਂ ਬੰਦ ਕਰ ਦਿੱਤੇ ਹਨ ਅਤੇ ਆਵਾਜਾਈ ਨੂੰ ਮੋੜ ਦਿੱਤਾ ਗਿਆ ਹੈ।