ਨਗਰ ਕੀਰਤਨ ਦੇ ਹੈਦਰਾਬਾਦ ਪਹੁੰਚਣ 'ਤੇ ਸੰਗਤ ਵੱਲੋਂ ਭਰਵਾਂ ਸਵਾਗਤ - 550 ਸਾਲਾ ਪ੍ਰਕਾਸ਼ ਪੁਰਬ
ਸ੍ਰੀ ਗੁਰੂ ਨਾਨਾਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਬੀਤੇ ਦਿਨੀਂ ਹੈਦਰਾਬਾਦ ਪਹੁੰਚਿਆ। ਨਗਰ ਕੀਰਤਨ ਦੇ ਹੈਦਰਾਬਾਦ ਪਹੁੰਚਣ 'ਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਹੈਦਰਾਬਾਅਦ ਦੇ ਬ੍ਰਹਮ ਬਾਲਾ ਸਿੱਖ ਛਾਵਨੀ ਗੁਰੂਦਵਾਰੇ 'ਚ ਨਗਰ ਕੀਰਤਨ ਨੇ ਵਿਸ਼ਰਾਮ ਕੀਤਾ। ਜਿੱਥੇ ਵੱਡੀ ਗਿਣਤੀ 'ਚ ਸੰਗਤ ਨੇ ਪਹੁੰਚ ਦਰਸ਼ਨ ਕੀਤੇ। ਇਸ ਮੌਕੇ ਬ੍ਰਹਮ ਬਾਲਾ ਗੁਰਦੁਆਰੇ ਦੇ ਜਨਰਲ ਸੱਕਤਰ ਨੇ ਪ੍ਰਕਾਸ਼ ਪੁਰਬ ਨੂੰ ਲੈ ਕੇ ਹੈਦਰਾਬਾਦ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਜਨਰਲ ਸਕੱਤਰ ਹਰਬੰਸ ਸਿੰਘ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਤੇ ਸਾਰੀ ਸੰਗਤ ਦਾ ਧੰਨਵਾਦ ਕੀਤਾ। ਉਧਰ, ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਨੇ ਦੱਸਿਆ ਕਿ ਨਗਰ ਕੀਰਤਨ ਨੂੰ ਲੈ ਕੇ ਸੰਗਤ ਵਿੱਚ ਭਾਰੀ ਉੱਤਸ਼ਾਹ ਸੀ ਅਤੇ ਹੈਦਰਾਬਾਅਦ ਦੀ ਸੰਗਤ ਨੇ ਵੱਧ ਚੜ੍ਹ ਕੇ ਸਮਾਗਮ 'ਚ ਹਿੱਸਾ ਲਿਆ। ਇਸ ਮੌਕੇ ਨਗਰ ਕੀਰਤਨ ਦਾ ਦਰਸ਼ਨ ਕਰਨ ਪਹੁੰਚੀ ਸੰਗਤ ਨੇ ਵੀ ਖੁਸ਼ੀ ਜ਼ਾਹਿਰ ਕੀਤੀ।