ਰਾਸ਼ਟਰਪਤੀ ਵੱਲੋਂ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਨੂੰ ਕੁਚਲਣਾ ਬਹੁਤ ਦੀ ਦੁੱਖ ਦੀ ਗੱਲ: ਬੈਂਸ - It is very sad that the President has crushed the values of democracy
ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜੰਤਰ-ਮੰਤਰ ਵਿਖੇ ਧਰਨੇ ਦੌਰਾਨ ਗੱਲਬਾਤ ਦੌਰਾਨ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਨੇ ਕਿਹਾ ਕਿ ਇਹ ਬਹੁਤ ਹੀ ਦੁੱਖ ਅਤੇ ਅਫ਼ਸੋਸ ਦੀ ਗੱਲ ਹੈ ਕਿ ਦੇਸ਼ ਦਾ ਰਾਸ਼ਟਰਪਤੀ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਨੂੰ ਪੈਰਾਂ ਹੇਠਾਂ ਕੁਚਲ ਰਿਹਾ ਹੈ। ਬੈਂਸ ਨੇ ਸਪੱਸ਼ਟ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਜਿਥੇ ਵੀ ਪੰਜਾਬ ਲਈ ਕੰਮ ਕਰੇਗੀ, ਉਹ ਆਪਣੀ ਪਾਰਟੀ ਵੱਲੋਂ ਉਸ ਦਾ ਪੂਰਾ ਸਮਰਥਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਦਿੱਲੀ ਕਿਸੇ ਪਾਰਟੀ ਦੇ ਲੀਡਰ ਨਾਲ ਨਹੀਂ ਸਗੋਂ ਪੰਜਾਬ ਦੇ ਮੁੱਖ ਮੰਤਰੀ ਨਾਲ, ਜੋ ਪੰਜਾਬ ਸਰਕਾਰ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਮਤਾ ਪਾਇਆ ਹੈ, ਦੇ ਸਬੰਧ ਵਿੱਚ ਰਾਸ਼ਟਰਪਤੀ ਦੀ ਪ੍ਰਵਾਨਗੀ ਲਈ ਆਏ ਹਨ।
Last Updated : Nov 4, 2020, 11:01 PM IST