ਖੇਤੀ ਕਾਨੂੰਨਾਂ ਦੇ ਮਸਲੇ 'ਤੇ ਜਿਆਣੀ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ - ਖੇਤੀ ਕਾਨੂੰਨਾਂ
ਨਵੀਂ ਦਿੱਲੀ: ਭਾਜਪਾ ਆਗੂ ਅਤੇ ਸਾਬਕਾ ਕੈਬਿਨੇਟ ਮੰਤਰੀ ਸੁਰਜੀਤ ਜਿਆਣੀ ਨੇ ਐਤਵਾਰ ਦਿੱਲੀ ਵਿਖੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਨਾਲ ਉਨ੍ਹਾਂ ਦੇ ਗ੍ਰਹਿ ਨਿਵਾਸ ਵਿਖੇ ਮੁਲਾਕਾਤ ਕੀਤੀ। ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕਰਦਿਆਂ ਸੁਰਜੀਤ ਜਿਆਣੀ ਨੇ ਦੱਸਿਆ ਕਿ ਬੈਠਕ ਦੌਰਾਨ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਟੈਲੀਫੋਨ ਉਪਰ ਗੱਲ ਕੀਤੀ ਹੈ ਅਤੇ ਖੇਤੀ ਕਾਨੂੰਨਾਂ ਦੇ ਹੱਲ ਲਈ ਗੱਲਬਾਤ ਲਈ ਸੱਦਾ ਦਿੱਤਾ ਹੈ, ਜਿਸ ਨੂੰ ਕਿਸਾਨ ਆਗੂਆਂ ਨੇ ਸਵੀਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਅਗਲੇ ਕੁੱਝ ਵਿੱਚ ਕਿਸਾਨ ਆਗੂਆਂ ਵੱਲੋਂ ਗ੍ਰਹਿ ਮੰਤਰੀ ਦੇ ਨਿਵਾਸ 'ਤੇ ਮੀਟਿੰਗ ਹੋਵੇਗੀ, ਜਿਸ ਵਿੱਚ ਖੇਤੀਬਾੜੀ ਮੰਤਰੀ ਵੀ ਸ਼ਾਮਲ ਹੋਣਗੇ। ਉਨ੍ਹਾਂ ਸੰਭਾਵਨਾ ਜਤਾਈ ਕਿ ਗੱਲਬਾਤ ਦੌਰਾਨ ਸਾਰੇ ਮਸਲੇ ਦਾ ਹੱਲ ਹੋ ਜਾਵੇਗਾ।