ਕਰਤਾਰਪੁਰ ਲਾਂਘਾ: ਭਾਰਤ-ਪਾਕਿ ਵਿਚਾਲੇ 80 ਫ਼ੀਸਦ ਮੰਗਾਂ 'ਤੇ ਬਣੀ ਸਹਿਮਤੀ
ਐਤਵਾਰ ਨੂੰ ਕਰਤਾਰਪੁਰ ਲਾਂਘੇ ਨੂੰ ਲੈਕੇ ਹੋਈ ਮੀਟਿੰਗ ਵਿੱਚ ਭਾਰਤ ਨੇ ਪਾਕਿਸਤਾਨ ਨੂੰ ਡੋਜ਼ੀਅਰ ਸੌਂਪਿਆ। ਜਿਸ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਨਾਲ ਸਹਿਮਤੀ ਪ੍ਰਗਟਾਉਂਦਿਆਂ ਕਿਹਾ ਕਿ ਭਾਰਤ ਖ਼ਿਲਾਫ਼ ਗਤੀਵਿਧੀਆਂ ਨੂੰ ਬਰਦਾਰਸ਼ਤ ਨਹੀਂ ਕੀਤਾ ਜਾਵੇਗਾ। ਬੈਠਕ ਵਿੱਚ ਭਾਰਤ ਨੇ ਪਾਕਿਸਤਾਨ ਨੂੰ ਆਪਣੇ 11 ਮੰਗਾਂ ਵਾਲੇ ਡਰਾਫਟ ਤੋਂ ਵੀ ਜਾਣੂ ਕਰਵਾਇਆ ਗਿਆ। ਬੈਠਕ ਵਿੱਚ ਭਾਰਤ ਨੇ ਅਪੀਲ ਕੀਤੀ ਹੈ ਕਿ ਕਰਤਾਰਪੁਰ ਲਾਂਘਾ ਸਾਰਾ ਸਾਲ ਅਤੇ ਹਫ਼ਤੇ ਦੇ ਸੱਤ ਦਿਨ ਖੁੱਲ੍ਹਾ ਰਹਿਣਾ ਚਾਹੀਦਾ ਹੈ। ਪਾਕਿਸਤਾਨ ਵੱਲੋਂ ਭਾਰਤ ਦੀ ਸ ਮੰਗ ਨੂੰ ਮੰਨ ਲਿਆ ਗਿਆ ਹੈ।