ਦਿੱਲੀ ਦੀ ਸੰਗਤ ਨੇ ਲੰਗਰ ਨਾਲ ਨਨਕਾਣਾ ਸਾਹਿਬ ਹਮਲੇ ਦਾ ਕੀਤਾ ਵਿਰੋਧ - ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ
ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਬਾਹਰ ਹੋਈ ਨਾਅਰੇਬਾਜ਼ੀ ਅਤੇ ਕਥਿਤ ਹਮਲੇ ਦੇ ਵਿਰੋਧ ਵਿੱਚ ਸਿੱਖ ਸੰਗਤ ਨੇ ਸ਼ਨੀਵਾਰ ਨੂੰ ਨਵੀਂ ਦਿੱਲੀ ਵਿਖੇ ਤੀਨ ਮੂਰਤੀ ਚੌਕ ਤੋਂ ਪਾਕਿਸਤਾਨ ਦੇ ਸਫ਼ਾਰਤਖ਼ਾਨੇ ਦੇ ਬਾਹਰ ਤੱਕ ਇੱਕ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਤੇ ਸਿੱਖ ਲੜਕੀ ਜਗਜੀਤ ਕੌਰ ਨੂੰ ਪਰਿਵਾਰ ਨੂੰ ਵਾਪਸ ਸੌਂਪਣ ਦੀ ਮੰਗ ਰੱਖੀ। ਸ਼ਾਂਤਮਈ ਢੰਗ ਨਾਲ ਸੰਪੂਰਨ ਹੋਏ ਇਸ ਪ੍ਰਦਰਸ਼ਨ ਤੋਂ ਬਾਅਦ ਸਿੱਖ ਸੰਗਤ ਨੇ ਪ੍ਰਦਰਸ਼ਨਕਾਰੀਆਂ ਅਤੇ ਮੌਜੂਦ ਬਾਕੀ ਲੋਕਾਂ ਨੂੰ ਲੰਗਰ ਵਰਤਾਇਆ। ਇਸ ਮੌਕੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਫਰਮਾਨ ਸਿੱਖ ਸੰਗਤ ਪੂਰੀ ਤਰ੍ਹਾਂ ਨਿਭਾਉਂਦੀ ਨਜ਼ਰ ਆਈ।