ਕਰਨਾਟਕ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 9 ਦੀ ਮੌਤ
ਕਰਨਾਟਕ ਦੇ ਉਡੂਪੀ 'ਚ ਸ਼ਨੀਵਾਰ ਨੂੰ ਭਿਆਨਕ ਸੜਕ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਕ ਡੀਬੀ ਟਰੈਵਲਜ਼ ਦੀ ਬੱਸ ਪਹਾੜ ਦੇ ਪੱਥਰ ਨਾਲ ਟਕਰਾ ਗਈ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਇਸ ਸੜਕ ਹਾਦਸੇ 'ਚ 9 ਲੋਕਾਂ ਦੀ ਮੌਤ ਹੋ ਗਈ ਅਤੇ 25 ਲੋਕ ਜ਼ਖ਼ਮੀ ਹੋ ਗਏ।