DSGMC ਵੱਲੋਂ ਮੇਰੀ ਮੈਂਬਰਸ਼ਿਪ ਰੱਦ ਕਰਨ ਦਾ ਫ਼ੈਸਲਾ ਗ਼ੈਰ-ਸੰਵਿਧਾਨਿਕ: ਮਨਜੀਤ ਸਿੰਘ ਜੀ.ਕੇ. - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਕਮੇਟੀ ਦੇ ਜਨਰਲ ਇਜਲਾਸ ਵਿੱਚ ਫ਼ੈਸਲਾ ਲੈ ਕੇ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਕਮੇਟੀ ਦੀ ਇਸ ਕਾਰਵਾਈ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਇਹ ਫ਼ੈਸਲਾ ਬਿਲਕੁਲ ਗ਼ੈਰ-ਸੰਵਿਧਾਨਿਕ ਹੈ ਅਤੇ ਜਿੱਥੇ ਤੱਕ ਵੀ ਹੋ ਸਕਿਆ ਉਹ ਇਸ ਦੇ ਖ਼ਿਲਾਫ਼ ਅਪੀਲ ਕਰਨਗੇ।