ਮਨਰੇਗਾ ਕਾਮੇ ਵੀ ਸਰਕਾਰ ਖ਼ਿਲਾਫ਼ ਮੈਦਾਨ 'ਚ ਉਤਰੇ - ਗੁਰਦਾਸਪੁਰ ਦੇ ਡਾਕਖਾਨਾ
ਗੁਰਦਾਸਪੁਰ: ਪੰਜਾਬ ਸਰਕਾਰ ਦੇ ਕੰਮਾਂ ਤੋ ਕੋਈ ਵੀ ਵਰਗ ਖ਼ੁਸ ਨਹੀ ਹੈ। ਵੱਖ ਵੱਖ ਵਰਗਾ ਦੇ ਲੋਕ ਸਰਕਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਥੇ ਹੀ ਸਰਕਾਰ ਦੇ ਝੂਠੇ ਲਾਰਿਆਂ ਤੋ ਪਰੇਸ਼ਾਨ ਮਨਰੇਗਾ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈਕੇ ਗੁਰਦਾਸਪੁਰ ਦੇ ਡਾਕਖਾਨਾ ਚੌਂਕ ਰੋਸ ਪ੍ਰਦਰਸ਼ਨ ਕਰ ਰਹੇ ਹਨ।ਇਸ ਮੌਕੇ ਤੇ ਯੂਨੀਅਨ ਆਗੂਆਂ ਨੇ ਕਿਹਾ ਕਿ ਇੱਕ ਮਹੀਨਾ ਪਹਿਲਾਂ ਉਨ੍ਹਾਂ ਦੀ ਮੰਤਰੀ ਬਾਜਵਾ ਨਾਲ ਇਕ ਮੀਟਿੰਗ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ 15 ਦਿਨਾਂ ਅੰਦਰ ਮਨਰੇਗਾ ਨੂੰ ਸਰਵ ਸਿੱਖਿਆ ਅਭਿਆਨ ਅਤੇ ਰਮਸਾ ਅਧਿਆਪਕਾਂ ਦੀ ਤਰਜ ਤੇ ਰੈਗੂਲਰ ਕਰਨ ਲਈ ਕਿਹਾ ਸੀ।ਉਨ੍ਹਾ ਕਿਹਾ ਸੀ ਕਿ ਰਿਕਾਰਡ ਤਿਆਰ ਕਰਕੇ ਪ੍ਰਸੋਨਲ ਵਿਭਾਗ ਨੂੰ ਭੇਜਾਗੇ।ਇਸ ਵਿਸ਼ੇ ਤੇ ਵਾਰ ਵਾਰ ਪੰਚਾਇਤ ਅਧਿਕਾਰੀਆਂ ਨੂੰ ਮਿਲਿਆ ਗਿਆ ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆਂ। ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਦਿੱਤਾ ਜਾਵੇ ਨਹੀਂ ਤਾਂ ਉਹ ਆਪਣਾ ਸੰਘਰਸ ਹੋਰ ਤੇਜ਼ ਕਰਨਗੇ।