ਮੋਦੀ ਹੁਣ ਨਹੀਂ ਰਹੇ ਚੌਂਕੀਦਾਰ..! - UP
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੋਣਾਂ ਵਿੱਚ ਦੁਬਾਰਾ ਜ਼ਿਆਦਾ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਹੈ। ਮੋਦੀ ਨੇ ਯੂਪੀ ਦੇ ਵਾਰਾਨਸੀ ਤੋਂ ਚੋਣ ਲੜੀ ਸੀ। ਅੱਜ ਉਨ੍ਹਾਂ ਭਾਜਪਾ ਦੇ ਦਿੱਲੀ ਸਥਿਤ ਮੁੱਖ ਦਫ਼ਤਰ ਵਿਖੇ ਬੋਲਦਿਆਂ ਮੀਂਹ ਵਿੱਚ ਹੀ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਦੇਸ਼ ਦੇ ਲੋਕਾਂ ਨੇ ਮੁੜ ਜੋ ਇਹ ਜਿੰਮੇਵਾਰੀ ਦਿੱਤੀ ਹੈ, ਮੈਂ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ।